ਚੰਡੀਗੜ੍ਹ ਜ਼ਿਲ੍ਹਾਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਕਟਰ 43 ਵਿੱਚ ਸਥਿਤ ਜ਼ਿਲ੍ਹਾਂ ਅਦਾਲਤ ਨੂੰ ਉਡਾਉਣ ਦੀ ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਧਮਕੀ ਭਰੀ ਈਮੇਲ ਤੋਂ ਬਾਅਦ, ਕੋਰਟ ਕੰਪਲੈਕਸ ਵਿੱਚ ਹਫੜਾ-ਤਫੜੀ ਦਾ ਮਾਹੌਲ ਬਣ ਗਿਆ। ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਗਿਆ ਅਤੇ ਬੰਬ ਸਕੁਐਡ ਅਤੇ ਬੰਬ ਡਿਟੈਕਸ਼ਨ ਟੀਮ ਨੇ ਤਲਾਸ਼ੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਇਸ ਤੋਂ ਇਲਾਵਾ, ਕੋਰਟ ਕੰਪਲੈਕਸ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟਾਂ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਹਰ ਆਉਣ-ਜਾਣ ਵਾਲੇ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ। ਪੂਰੇ ਅਦਾਲਤੀ ਕੰਪਲੈਕਸ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਆਪ੍ਰੇਸ਼ਨ ਸੈੱਲ, ਡੌਗ ਸਕੁਐਡ ਅਤੇ ਬੰਬ ਡਿਟੈਕਸ਼ਨ ਟੀਮਾਂ ਸਰਚ ਆਪ੍ਰੇਸ਼ਨ ਕਰ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਦੋ ਵਾਰ ਹਾਈ ਕੋਰਟ ਅਤੇ ਸੈਕਟਰ 10 ਦੇ ਅਜਾਇਬ ਘਰ ਨੂੰ ਈਮੇਲ ਰਾਹੀਂ ਧਮਕੀਆਂ ਮਿਲ ਚੁੱਕੀਆਂ ਹਨ।
SikhDiary