ਲੁਧਿਆਣਾ ’ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, 3 ਵਿਅਕਤੀ ਗੰਭੀਰ ਜ਼ਖ਼ਮੀ

ਲੁਧਿਆਣਾ : ਲੁਧਿਆਣਾ ਵਿੱਚ ਤੇਜ਼ ਰਫ਼ਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਦਾਨਾ ਮੰਡੀ ਵਿੱਚ ਬੀਤੀ ਰਾਤ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਝੁੱਗੀਆਂ ਵਿੱਚ ਸੋ ਰਹੇ ਲੋਕਾਂ ‘ਤੇ ਚੜ੍ਹ ਗਈ ਜਿਸ ਕਾਰਨ 3 ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ, ਜਾਂਚ ਅਧਿਕਾਰੀ, ਐਸ.ਐਚ.ਓ. ਪ੍ਰੇਮਚੰਦ ਨੇ ਦੱਸਿਆ ਕਿ ਬੀਤੀ ਰਾਤ  ਦਾਨਾ ਮੰਡੀ ਵਿੱਚ ਇੱਕ ਤੇਜ਼ ਰਫਤਾਰ ਕਾਰ ਝੁੱਗੀਆਂ ਵਿੱਚ ਸੋ ਰਹੇ ਵਿਅਕਤੀਆਂ ‘ਤੇ ਚੜ੍ਹ ਗਈ ਜਿਸ ਕਾਰਨ 3 ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੁਆਰਾ ਕਾਰ ਚਾਲਕ ਨੂੰ ਪਕੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।