ਸੰਘਣੀ ਧੁੰਦ ਕਾਰਨ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੇੜੇ ਵਾਪਰਿਆ ਸੜਕ ਹਾਦਸਾ
ਜਲੰਧਰ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਸੰਘਣੀ ਧੁੰਦ ਦੇ ਕਾਰਨ ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੇੜੇ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਵੇਰਕਾ ਦਾ ਇੱਕ ਦੁੱਧ ਵਾਲਾ ਇੱਕ ਟਰੱਕ ਇੱਕ ਨਾਲੇ ਵਿੱਚ ਡਿੱਗ ਗਿਆ। ਹਾਦਸੇ ਵਿੱਚ ਡਰਾਈਵਰ ਵਾਲ-ਵਾਲ ਬਚ ਗਿਆ।ਇਸ ਹਾਦਸੇ ਦੀ ਜਾਣਕਾਰੀ ਮਿਲਣ ਦੇ ਬਾਦ ਮੌਕੇ ’ਤੇ ਇਕੱਠਾ ਹੋਏ ਲੋਕਾਂ ਅਤੇ ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਟਰੱਕ ਨੂੰ ਗੰਦੇ ਨਾਲੇ ਤੋਂ ਬਾਹਰ ਕੱਢਿਆ। ਇਸ ਹਾਦਸੇ ਵਿੱਚ ਵੇਰਕਾ ਦੀ ਗੱਡੀ ਨੂੰ ਥੋੜਾ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
SikhDiary