ਪ੍ਰੀਖਿਆ ਲਈ ਕਾਲਜ ਜਾ ਰਹੀਆਂ ਲੜਕੀਆਂ ਨੂੰ ਕਾਰ ਨੇ ਮਾਰੀ ਟੱਕਰ

ਫਾਜ਼ਿਲਕਾ : ਫਾਜ਼ਿਲਕਾ ਮਲੋਟ ਰੋਡ ‘ਤੇ ਪਿੰਡ ਚੁਵੜੀਆ ਵਾਲੀ ਨੇੜੇ ਪ੍ਰੀਖਿਆ ਲਈ ਕਾਲਜ ਜਾ ਰਹੀਆਂ ਲੜਕੀਆਂ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਜ਼ਖਮੀ ਕਰ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ-ਮਲੋਟ ਰੋਡ ‘ਤੇ ਸਥਿਤ ਇੱਕ ਨਿੱਜੀ ਕਾਲਜ ਦੀਆਂ ਲੜਕੀਆਂ ਪ੍ਰੀਖਿਆ ਦੇਣ ਜਾ ਰਹੀਆਂ ਸਨ ਕਿ ਇੱਕ ਕਾਰ ਚਾਲਕ ਨੇ ਪਹਿਲਾਂ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਕਿਨਾਰੇ ਪੈਦਲ ਜਾ ਰਹੀਆਂ ਲੜਕੀਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਲਗਭਗ 6 ਲੜਕੀਆਂ ਜ਼ਖਮੀ ਹੋ ਗਈਆਂ। ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।