ਜਲੰਧਰ ਦੇ  ਪ੍ਰਤਾਪ ਬਾਗ ਦੇ ਨੇੜੇ ਸਥਿਤ ਸ਼ਰਾਬ ਦੇ ਠੇਕੇ ’ਚ ਲੱਗੀ ਭਿਆਨਕ ਅੱਗ

ਜਲੰਧਰ : ਜਲੰਧਰ ਵਿੱਚ ਅੱਜ ਸਵੇਰੇ ਪ੍ਰਤਾਪ ਬਾਗ ਦੇ ਨੇੜੇ ਸਥਿਤ ਸ਼ਰਾਬ ਦੇ ਠੇਕੇ ਵਿੱਚ ਅੱਗ ਲੱਗਣ ਦੀ ਸੂਚਨਾ ਨਾਲ ਹੜਕਪ ਮਚ ਗਿਆ। ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਅੱਗ ਇੰਨੀ ਭਿਆਨਕ ਸੀ ਕਿ ਠੇਕੇ ਦੇ ਅੰਦਰ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਫਿਲਹਾਲ ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪੁਲਿਸ ਅਤੇ ਸੰਬੰਧਿਤ ਵਿਭਾਗ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ ਹਨ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।