ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ’ਚ ਹੋਵੇਗੀ ਸੁਣਵਾਈ
ਚੰਡੀਗੜ੍ਹ : ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਵੇਗੀ। ਭੁੱਲਰ ਨੇ ਪਿਛਲੇ ਮਹੀਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ।ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਚਾਰਜਸ਼ੀਟ ਦਾਇਰ ਕਰ ਚੁੱਕੀ ਹੈ। ਭੁੱਲਰ ਲਗਭਗ ਢਾਈ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ, ਅਤੇ ਅਜੇ ਮੁਕੱਦਮਾ ਸ਼ੁਰੂ ਹੋਣ ਵਿੱਚ ਕਾਫੀ ਸਮਾਂ ਲੱਗਣ ਦੀ ਸੰਭਾਵਨਾ ਹੈ। ਹੁਣ ਸੀ.ਬੀ.ਆਈ. ਨੂੰ ਜ਼ਮਾਨਤ ਅਰਜ਼ੀ ‘ਤੇ ਆਪਣਾ ਜਵਾਬ ਦਾਖਲ ਕਰਨਾ ਹੈ। ਇਸ ਤੋਂ ਪਹਿਲਾਂ ਭੁੱਲਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ, ਜਿਸ ਵਿੱਚ ਵਕੀਲ ਨੇ ਚਲਾਨ ਪੇਸ਼ ਨਾ ਹੋਣ ਦਾ ਹਵਾਲਾ ਦਿੱਤਾ ਸੀ।ਹਾਲਾਂਕਿ, ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਅਤੇ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਸੀਬੀਆਈ ਨੇ ਭੁੱਲਰ ਨੂੰ ₹8 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੇ ਨਾਲ ਇੱਕ ਵਿਚੋਲੇ, ਕ੍ਰਿਸ਼ਨੂ ਸ਼ਾਰਦਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
SikhDiary