ਜਲੰਧਰ ਸ਼ਹਿਰ ’ਚ ਨਗਰ ਕੀਰਤਨ ਦੇ ਮੌਕੇ ’ਤੇ ਟ੍ਰੈਫਿਕ ਪੁਲਿਸ ਨੇ 21 ਪੁਆਇੰਟਾਂ ਨੂੰ ਕੀਤਾ ਡਾਇਵਰਟ

ਜਲੰਧਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ਼ਹਿਰ ਵਿੱਚ ਸ਼ਾਨਦਾਰ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸੇ ਦੌਰਾਨ ਟ੍ਰੈਫਿਕ ਪੁਲਿਸ ਨੇ 21 ਪੁਆਇੰਟਾਂ ਤੋਂ ਸੜਕਾਂ ਡਾਇਵਰਟ ਕੀਤੀਆਂ ਹਨ। ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਉਕਤ ਪੁਆਇੰਟਾਂ ਤੋਂ ਕਿਸੇ ਤਰ੍ਹਾਂ ਦਾ ਟ੍ਰੈਫਿਕ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ ਤਾਂ ਜੋ ਨਗਰ ਕੀਰਤਨ ਦੇ ਰੂਟ ਵਿੱਚ ਕੋਈ ਰੁਕਾਵਟ ਨਾ ਆਵੇ।ਏ.ਡੀ.ਸੀ.ਪੀ. ਟ੍ਰੈਫਿਕ ਗੁਰਬਾਜ਼ ਸਿੰਘ ਨੇ ਕਿਹਾ ਕਿ ਉਕਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਮੁਹੱਲਾ ਗੋਬਿੰਦਗੜ੍ਹ) ਤੋਂ ਆਰੰਭ ਹੋ ਕੇ ਐਸ.ਡੀ. ਕਾਲਜ, ਰੇਲਵੇ ਰੋਡ, ਮੰਡੀ ਫੈਂਟਗੰਜ, ਗੁਰਦੁਆਰਾ ਦੀਵਾਨ ਸਭਾ ਅਸਥਾਨ ਸੈਂਟਰਲ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗਰਾਂ ਗੇਟ, ਗੁਰਦੁਆਰਾ ਸ਼੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕੀ ਚੌਕ, ਰੈਣਕ ਬਾਜ਼ਾਰ, ਮਿਲਾਪ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗੀ।ਏ.ਡੀ.ਸੀ.ਪੀ. ਗੁਰਬਾਜ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ ਮੱਦੇਨਜ਼ਰ  ਮਦਨ ਫਲੋਰ ਮਿੱਲ ਚੌਕ, ਅਲਾਸਕਾ ਚੌਕ, ਟੀ ਪੁਆਇੰਟ ਰੇਲਵੇ ਸਟੇਸ਼ਨ, ਇਖਾਰੀ ਪੁਲੀ, ਡੋਮੋਰੀਆ ਪੁਲ, ਕਿਸ਼ਨਪੁਰਾ ਚੌਕ-ਰੇਲਵੇ ਗੇਟ, ਦੋਆਬਾ ਚੌਕ-ਰੇਲਵੇ ਗੇਟ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿਕ ਚਿਕ ਚੌਕ, ਸ਼੍ਰੀ ਮਹਾਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਟੀ ਪੁਆਇੰਟ ਸ਼ਕਤੀ ਨਗਰ, ਡਾ. ਭੀਮ ਰਾਓ ਅੰਬੇਡਕਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ (ਗਲੀ ਫੁੱਲਾਂਵਾਲੀ), ਪਲਾਜ਼ਾ ਚੌਕ, ਸ਼੍ਰੀ ਰਾਮ ਚੌਕ, ਮਿਲਾਪ ਚੌਕ ਅਤੇ ਸ਼ਾਸਤਰੀ ਮਾਰਕੀਟ ਚੌਕ ਤੋਂ ਆਵਾਜਾਈ ਨੂੰ ਮੋੜ ਦਿੱਤਾ ਗਿਆ ਹੈ। ਟ੍ਰੈਫਿਕ ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ 0181-2227296 ਜਾਰੀ ਕੀਤਾ ਹੈ।