ਸੰਘਣੀ ਧੁੰਦ ਕਾਰਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 14 ਉਡਾਣਾਂ ਹੋਇਆ ਰੱਦ

ਚੰਡੀਗੜ੍ਹ : ਹਵਾਈ ਆਵਾਜਾਈ ਪ੍ਰਭਾਵਿਤ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ, ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਅਤੇ ਤਾਪਮਾਨ ਵਿੱਚ ਗਿਰਾਵਟ ਦੇ ਕਾਰਨ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਧੁੰਦ ਦਾ ਪ੍ਰਭਾਵ ਸੜਕ, ਰੇਲ ਅਤੇ ਹਵਾਈ ਆਵਾਜਾਈ ‘ਤੇ ਵੀ ਸਿੱਧੇ ਤੌਰ ‘ਤੇ ਦਿਖਾਈ ਦੇ ਰਿਹਾ ਹੈ।ਅੱਜ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੰਘਣੀ ਧੁੰਦ ਅਤੇ ਬਹੁਤ ਘੱਟ ਦ੍ਰਿਸ਼ਟੀ ਦੇ ਕਾਰਨ ਉਡਾਣ ਸੰਚਾਲਨ ਵਿੱਚ ਕਾਫ਼ੀ ਵਿਘਨ ਪਿਆ। ਅੱਜ ਘੱਟੋ-ਘੱਟ 14 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਕਈ ਹੋਰ ਉਡਾਣਾ ਨੇ ਦੇਰੀ ਨਾਲ ਉਡਾਨ ਭਰੀ। ਮੌਸਮ ਵਿਭਾਗ ਨੇ ਕੱਲ੍ਹ ਲਈ ਧੁੰਦ ਅਤੇ ਸ਼ੀਤ ਲਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਕੜਾਕੇ ਦੀ ਠੰਢ ਅਤੇ ਸਰਦ ਹਵਾਵਾਂ ਚੱਲਣਗੀਆਂ।