ਮੋਗਾ ਜ਼ਿਲ੍ਹੇ ‘ਚ ਅਣਪਛਾਤੇ ਹਮਲਾਵਾਰਾਂ ਨੇ ਨੌਜਵਾਨ ‘ਤੇ ਚਲਾਈਆਂ ਗੋਲੀਆਂ

ਮੋਗਾ: ਪੰਜਾਬ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ , ਜਦੋਂ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਪਿੰਡ ਭਿੰਡਰ ਕਲਾਂ ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ । ਪਿੰਡ ਦੇ ਨੌਜਵਾਨ ਦੀ ਤੜਕੇ ਅਣਪਛਾਤੇ ਹਮਲਾਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ।ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ। ਉਹ ਮੋਗਾ ਵਿੱਚ ਆਪਣੀ ਡਿਊਟੀ ‘ਤੇ ਜਾਣ ਲਈ ਆਪਣੀ ਕਾਰ ਵਿੱਚ ਘਰੋਂ ਨਿਕਲਿਆ ਸੀ। ਇਸ ਦੌਰਾਨ ਪਿੰਡ ਵਿੱਚ ਜਨਤਕ ਤੌਰ ‘ਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।