ਆਮ ਪ੍ਰਸ਼ਾਸਨ ਵਿਭਾਗ ਨੇ 26 ਜਨਵਰੀ, 2026 ਲਈ ਰਾਸ਼ਟਰੀ ਝੰਡਾ ਲਹਿਰਾਉਣ ਤੇ ਸਲਾਮੀ ਦੇਣ ਦਾ ਸ਼ਡਿਊਲ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਪਟਿਆਲਾ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। ਆਮ ਪ੍ਰਸ਼ਾਸਨ ਵਿਭਾਗ ਨੇ ਅੱਜ 26 ਜਨਵਰੀ, 2026 ਲਈ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਦੇਣ ਦਾ ਸ਼ਡਿਊਲ ਜਾਰੀ ਕੀਤਾ ਹੈ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ, ਜਦੋਂ ਕਿ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। ਜਾਰੀ ਸ਼ਡਿਊਲ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ਵਿੱਚ, ਕੈਬਨਿਟ ਮੰਤਰੀ ਅਮਨ ਅਰੋੜਾ ਪਠਾਨਕੋਟ ਵਿੱਚ, ਡਾ: ਬਲਜੀਤ ਕੌਰ ਫਿਰੋਜ਼ਪੁਰ ਵਿੱਚ, ਮੰਤਰੀ ਸੰਜੀਵ ਅਰੋੜਾ ਫਰੀਦਕੋਟ ਵਿੱਚ, ਡਾ: ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਵਿੱਚ, ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ ਵਿੱਚ, ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ ਵਿੱਚ, ਲਾਲ ਚੰਦ ਕਟਾਰੂਚਕ ਮਲੇਰਕੋਟਲਾ, ਲਾਲਜੀਤ ਭੁੱਲਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ‘ਚ ਹਰਜੋਤ ਸਿੰਘ ਬੈਂਸ, ਲੁਧਿਆਣਾ ‘ਚ ਹਰਭਜਨ ਸਿੰਘ ਈ.ਟੀ.ਓ., ਜਲੰਧਰ ‘ਚ ਬਰਿੰਦਰ ਕੁਮਾਰ ਗੋਇਲ, ਰੂਪਨਗਰ ‘ਚ ਤਰੁਨਪ੍ਰੀਤ ਸਿੰਘ ਸੌਂਦ, ਮਾਨਸਾ ‘ਚ ਡਾਕਟਰ ਰਵੀਜੋਤ ਸਿੰਘ, ਤਰਨਤਾਰਨ ‘ਚ ਗੁਰਮੀਤ ਸਿੰਘ ਖੁੱਡੀਆਂ ਅਤੇ ਮੋਹਾਲੀ ‘ਚ ਮੋਹਤਿੰਦਰ ਭਗਤ ਝੰਡਾ ਲਹਿਰਾਉਣਗੇ।
SikhDiary