ਸਿੱਖਿਆ ਅਫ਼ਸਰ ਚੰਡੀਗੜ੍ਹ ਨੇ ਜਾਰੀ ਕੀਤੇ ਨਵੇਂ ਆਦੇਸ਼
ਚੰਡੀਗੜ੍ਹ : ਲਗਾਤਾਰ ਠੰਢ ਅਤੇ ਸੰਘਣੇ ਕੋਹਰੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੇ ਸਮੇਂ ਵਿੱਚ ਕੁਝ ਸਮੇਂ ਲਈ ਬਦਲਾਅ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸਿੱਖਿਆ ਅਫ਼ਸਰ ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ, ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 10 ਜਨਵਰੀ, 2026 ਤੱਕ ਛੁੱਟੀਆਂ ਰਹਿਣਗੀਆਂ, ਜਦੋਂ ਕਿ ਹੁਕਮਾਂ ਦੇ ਅਨੁਸਾਰ ਕਲਾਸ 1 ਤੋਂ 8 ਅਤੇ ਗੈਰ-ਬੋਰਡ ਕਲਾਸਾਂ (9ਵੀਂ ਅਤੇ 11ਵੀਂ) ਲਈ ਸਕੂਲ ਸਰੀਰਕ ਤੌਰ ਨਹੀਂ ਖੁੱਲ੍ਹਣਗੇ। ਹਾਲਾਂਕਿ, ਸਕੂਲ ਸਵੇਰੇ 9:00 ਵਜੇ ਤੋਂ ਬਾਅਦ ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਲਈ ਔਨਲਾਈਨ ਕਲਾਸਾਂ ਲੈ ਸਕਣਗੇ। ਸਕੂਲ ਸਟਾਫ ਦੀਆਂ ਡਿਊਟੀਆਂ ਵੀ ਉਸ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ।ਬੋਰਡ ਕਲਾਸਾਂ ਲਈ ਸੀਮਤ ਘੰਟਿਆਂ ਲਈ ਦੁਬਾਰਾ ਖੁੱਲ੍ਹਣਗੇ ਸਕੂਲਸਕੂਲਾਂ ਨੂੰ ਕਲਾਸ 10ਵੀਂ ਅਤੇ 12ਵੀਂ (ਬੋਰਡ ਕਲਾਸਾਂ) ਦੇ ਲਈ ਦੁਬਾਰਾ ਤੋਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ, ਪਰ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਦੁਪਹਿਰ 3:30 ਵਜੇ ਤੋਂ ਬਾਅਦ ਨਹੀਂ। ਇਹ ਯਕੀਨੀ ਬਣਾਉਣ ਲਈ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਵਿਘਨ ਨਾ ਪਵੇ, ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਡਬਲ ਸ਼ਿਫਟ ਵਿੱਚ ਕੰਮ ਕਰਨ ਵਾਲੇ ਸਕੂਲਾਂ ਦੇ ਪ੍ਰਿੰਸੀਪਲ/ਹੈਡ ਟੀਚਰ ਆਪਣੀ ਸ਼ਾਮ ਦੀ ਸ਼ਿਫਟ ਦੇ ਸਟਾਫ ਨੂੰ ਸਵੇਰੇ ਦੀ ਸ਼ਿਫਟ ਵਿੱਚ ਬੁਲਾ ਸਕਦੇ ਹਨ ਤਾਂ ਜੋ ਕੰਮ ਠੀਕ ਤਰ੍ਹਾਂ ਚੱਲਦਾ ਰਹੇ। ਇਹ ਆਰਡਰ ਡਾਇਰੈਕਟਰ ਸਕੂਲ ਐਜੂਕੇਸ਼ਨ ਨੀਤੀਸ਼ ਸਿੰਗਲਾ ਨੇ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਸਾਰੇ ਸਕੂਲ ਹੈਡ ਤੋਂ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਦੇ ਲਈ ਇਨ੍ਹਾਂ ਹਦਾਇਤਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
SikhDiary