ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਲਤਵੀ
ਲੁਧਿਆਣਾ: ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ 5 ਜਨਵਰੀ, 2026 ਨੂੰ ਇੱਕ ਅਧਿਕਾਰਤ ਐਲਾਨ ਕੀਤਾ ਕਿ ਨੈਸ਼ਨਲ ਇਨੋਵੇਸ਼ਨ ਮਿਸ਼ਨ (RAA) 2025-26 ਅਧੀਨ ਆਯੋਜਿਤ ਕੀਤੀ ਜਾਣ ਵਾਲੀ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਲਤਵੀ ਕਰ ਦਿੱਤੀ ਗਈ ਹੈ।ਇਹ ਸਮਾਗਮ ਭਲਕੇ 6 ਜਨਵਰੀ, 2026 ਨੂੰ ਪਟਿਆਲਾ ਦੇ ਮੈਰੀਟੋਰੀਅਸ ਸਕੂਲ ਵਿਖੇ ਹੋਣ ਵਾਲਾ ਸੀ, ਪਰ ਸੂਬੇ ਵਿੱਚ ਚੱਲ ਰਹੇ ਖਰਾਬ ਮੌਸਮ ਅਤੇ ਵਧੀਆਂ ਸਰਦੀਆਂ ਦੀਆਂ ਛੁੱਟੀਆਂ ਕਾਰਨ ਇਸਨੂੰ ਅਗਲੇ ਨੋਟਿਸ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਕਿਰਨ ਸ਼ਰਮਾ ਨੇ ਕਿਹਾ ਕਿ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੀ ਨਵੀਂ ਮਿਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਹੋਰ ਜਾਣਕਾਰੀ ਲਈ ਸੁਚੇਤ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ। ਇਹ ਕਦਮ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ ਤਾਂ ਜੋ ਉਹ ਬਿਹਤਰ ਵਾਤਾਵਰਣ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ।
SikhDiary