ਆਮ ਆਦਮੀ ਪਾਰਟੀ ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਇੱਕ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਝਰਮਲ ਸਿੰਘ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਆਏ ਸਨ।ਇਸ ਦੌਰਾਨ ਬਦਮਾਸ਼ ਮੈਰਿਜ ਪੈਲੇਸ ਵਿੱਚ ਦਾਖਲ ਹੋਏ ਅਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਸਰਪੰਚ ਝਰਮਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।