ਵੱਖ-ਵੱਖ ਥਾਣਿਆਂ ‘ਚ ਹੈਰੋਇਨ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਥਾਣਾ ਸੀ ਡਿਵੀਜ਼ਨ ਦੀ ਪੁਲਿਸ ਨੇ ਮੁਲਜ਼ਮ ਅਜੈ ਕੁਮਾਰ ਉਰਫ਼ ਬਿੱਲੀ ਵਾਸੀ ਗੁੱਜਰਪੁਰਾ ਅਤੇ ਮੁਲਜ਼ਮ ਚੇਤੂ ਵਾਸੀ ਗੁੱਜਰਪੁਰਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਗ੍ਰਾਮ ਹੈਰੋਇਨ ਅਤੇ 630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਇਸੇ ਤਰ੍ਹਾਂ, ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਮੁਲਜ਼ਮ ਇੰਦਰਜੀਤ ਸਿੰਘ ਉਰਫ਼ ਕਾਕਾ ਵਾਸੀ ਕੋਟ ਮੀਤ ਸਿੰਘ ਤਰਨਤਾਰਨ ਰੋਡ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 2.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਛੇਹਰਟਾ ਦੀ ਪੁਲਿਸ ਨੇ ਮੁਲਜ਼ਮ ਦਕਸ਼ ਵਾਸੀ ਖੰਨੂਪੁਰ ਕਾਲੇ ਛੇਹਰਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ, ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਮੁਲਜ਼ਮ ਰਾਹੁਲ ਵਰਮਾ ਵਾਸੀ ਲਾਹੌਰੀ ਗੇਟ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
SikhDiary