ਪੰਜਾਬ ‘ਚ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਨੂੰ ਲੈ ਕੇ ਬਣਿਆ ਭੰਬਲਭੂਸਾ , ਭਲਕੇ ਲਿਆ ਜਾਵੇਗਾ ਫ਼ੈਸਲਾ

ਲੁਧਿਆਣਾ: ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਅੱਜ ਲੁਧਿਆਣਾ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਜਦੋਂ 8 ਜਨਵਰੀ ਤੋਂ ਸਕੂਲ ਖੁੱਲ੍ਹਣਗੇ ਜਾਂ ਨਹੀਂ ਖੁੱਲ੍ਹਣਗੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਾਫ ਕਿਹਾ ਕਿ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ ਕਿ ਛੁੁੱਟਿਆਂ ਵਧਣਗੀਆਂ ਜਾ ਨਹੀਂ। ਇਸ ਬਾਰੇ ਕੋਈ ਵੀ ਫ਼ੈਸਲਾ ਭਲਕੇ ਲਿਆ ਜਾਵੇਗਾ ।ਤੁਹਾਨੂੰ ਦੱਸ ਦੇਈਏ ਕਿ ਉੱਤਰੀ ਭਾਰਤ ਸਮੇਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਜਾਰੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ, ਅਗਲੇ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਵਿੱਚ 11 ਜਨਵਰੀ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ, ਪਰ ਸੰਘਣੀ ਧੁੰਦ ਦਾ ਕਹਿਰ ਜਾਰੀ ਰਹੇਗਾ।