ਹਰਮਿੰਦਰ ਸਿੰਘ ਸੰਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
ਹੁਸ਼ਿਆਰਪੁਰ: ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਧੂ ਅੱਜ ਕਿਸੇ ਹੋਰ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।ਸੂਤਰਾਂ ਅਨੁਸਾਰ, ਹਰਮਿੰਦਰ ਸਿੰਘ ਸੰਧੂ ਅੱਜ ਸ਼ਾਮ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਰਾਜਨੀਤਿਕ ਘਟਨਾਕ੍ਰਮ ਨੂੰ ਖੇਤਰੀ ਰਾਜਨੀਤੀ ਦੇ ਨਜ਼ਰੀਏ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
SikhDiary