ਮਲੇਰਕੋਟਲਾ ‘ਚ ਇਸ ਦਿਨ ਛੁੱਟੀ ਦਾ ਕੀਤਾ ਗਿਆ ਐਲਾਨ

ਮਲੇਰਕੋਟਲਾ: ਪੰਜਾਬ ਸਰਕਾਰ ਨੇ ਮਲੇਰਕੋਟਲਾ ਵਿੱਚ 17 ਜਨਵਰੀ, ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿਦਰਕੇ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾਂਜਲੀ ਦੇਣ ਲਈ 17 ਜਨਵਰੀ ਨੂੰ ਮਲੇਰਕੋਟਲਾ ਜ਼ਿਲ੍ਹੇ ਵਿੱਚ ਰਾਜ ਪੱਧਰੀ ਕੂਕਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ।ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਨਿੱਜੀ ਸਕੂਲਾਂ, ਵਿਦਿਅਕ ਸੰਸਥਾਵਾਂ, ਬੈਂਕਾਂ ਆਦਿ ਵਿੱਚ 17 ਜਨਵਰੀ, ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਲੋਕ ਜਸ਼ਨਾਂ ਵਿੱਚ ਹਿੱਸਾ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਹੁਕਮ ਵਿਦਿਅਕ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ, ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।