ਜਲੰਧਰ ਸ਼ਹਿਰ ਦੇ ਰਿਹਾਇਸ਼ੀ ਖੇਤਰ ਬੂਟਾ ਮੰਡੀ ’ਚ ਲੱਕੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ

ਜਲੰਧਰ : ਸ਼ਹਿਰ ਦੇ ਰਿਹਾਇਸ਼ੀ ਖੇਤਰ ਬੂਟਾ ਮੰਡੀ ਵਿੱਚ ਲੱਕੜ ਦੇ ਗੋਦਾਮ ਨੂੰ ਅੱਜ ਸਵੇਰੇ ਲਗਭਗ 5 ਵਜੇ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।  ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਨਾਲ ਇਲਾਕੇ ਅਤੇ ਆਸ ਪਾਸ ਦੀਆਂ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਹਫ਼ੜਾ ਤਫੜੀ ਮਚ ਗਈ। ਸਥਾਨਕ ਲੋਕਾਂ ਨੇ ਅੱਗ ’ਤੇ ਘਰਾਂ ਤੋਂ ਬਾਲਟੀਆਂ ਨਾਲ ਪਾਣੀ ਭਰ ਕੇ ਪਾਇਆ, ਪਰ ਅੱਗ ਘੱਟ ਨਹੀਂ ਹੋਈ। ਇਸ ਤੋਂ ਬਾਅਦ, ਲੋਕਾਂ  ਘਟਨਾ ਦੀ ਸੂਚਨਾ ਫਾਇਰ ਵਿਭਾਗ ਦੀ ਟੀਮਾਂ ਨੂੰ ਦਿੱਤੀ।ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਫਾਇਰ ਵਿਭਾਗ ਦੀਆਂ ਟੀਮਾਂ ਦੁਆਰਾ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਗੋਦਾਮ ਵਿੱਚ ਲੱਕੜ ਹੋਣ ਕਾਰਨ, ਫਾਇਰ ਕਰਮਚਾਰੀਆਂ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਗੋਦਾਮ ਵਿੱਚ ਸਟੋਰ ਕੀਤੀ ਸਾਰੀ ਲੱਕੜ ਸੜ ਕੇ ਸੁਆਹ ਹੋ ਗਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।