ਜਲੰਧਰ ਬੱਸ ਸਟੈਂਡ ‘ਤੇ ਕਾਰ ਤੇ ਪੰਜਾਬ ਰੋਡਵੇਜ਼ ਬੱਸ ਦੀ ਟੱਕਰ

ਜਲੰਧਰ: ਜਲੰਧਰ ਬੱਸ ਸਟੈਂਡ ‘ਤੇ ਇੱਕ ਕਾਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ । ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਬੱਸ ਸਟੈਂਡ ਦੇ ਗੇਟ ਨੰਬਰ 4 ਦੇ ਨੇੜੇ ਇਹ ਹਾਦਸਾ ਵਾਪਰਿਆ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬੱਸ ਨੂੰ ਪਿੱਛੇ ਤੋਂ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।ਟੱਕਰ ਨਾਲ ਕਾਰ ਦੇ ਅਗਲੇ ਹਿੱਸੇ ਨੂੰ ਨੁਕਸਾਨ ਪਹੁੰਚਿਆ, ਜਦੋਂ ਕਿ ਬੱਸ ਨੂੰ ਵੀ ਮਾਮੂਲੀ ਨੁਕਸਾਨ ਪਹੁੰਚਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਅਤੇ ਆਵਾਜਾਈ ਬਹਾਲ ਕਰ ਦਿੱਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇੱਕ ਮਾਮੂਲੀ ਹਾਦਸਾ ਸੀ ਅਤੇ ਸ਼ੁਰੂਆਤੀ ਜਾਂਚ ਵਿੱਚ ਕੋਈ ਵੱਡੀ ਲਾਪਰਵਾਹੀ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ।