ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ, 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਸਾਰੇ ਰਾਜ ਮੰਤਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ।ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।
SikhDiary