ਮੁੱਖ ਮੰਤਰੀ ਭਗਵੰਤ ਮਾਨ ਨੇ 9 ਜਨਵਰੀ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਬੁਲਾਈ ਹੈ। ਪੰਜਾਬ ਸਰਕਾਰ ਨੇ 9 ਜਨਵਰੀ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਇਸ ਵਿੱਚ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ।ਇਹ ਮੀਟਿੰਗ ਕੱਲ੍ਹ 9 ਜਨਵਰੀ ਨੂੰ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਕੀਤੀ ਜਾਵੇਗੀ। ਇਸ ਮੀਟਿੰਗ ਦੇ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੇ ਨਾਲ-ਨਾਲ ਮਹੱਤਵਪੂਰਨ ਫੈਸਲਿਆਂ ’ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਜਨਤਕ ਹਿੱਤ ਨਾਲ ਸਬੰਧਤ ਵੱਖ-ਵੱਖ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾਵੇਗਾ, ਜਿਨ੍ਹਾਂ ਦੇ ਫੈਸਲੇ ਸੂਬੇ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਜਾਂ ’ਤੇ ਪ੍ਰਭਾਵ ਪਾ ਸਕਦੇ ਹਨ।
SikhDiary