ਪੰਜਾਬ ‘ਚ 11 ਤੋਂ 15 ਜਨਵਰੀ ਤੱਕ “ਯੈਲੋ ਅਲਰਟ” ਜਾਰੀ

ਪੰਜਾਬ: ਪੰਜਾਬ ਇਸ ਸਮੇਂ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਦੋਹਰਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਹਾਲੇ ਤੱਕ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ । ਰਿਪੋਰਟਾਂ ਅਨੁਸਾਰ, 11 ਤੋਂ 15 ਜਨਵਰੀ ਤੱਕ ਮੌਸਮ ਵਿਭਾਗ ਵੱਲੋਂ “ਯੈਲੋ ਅਲਰਟ” ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ, ਇਨ੍ਹਾਂ ਦਿਨਾਂ ਦੌਰਾਨ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਤਰਨਤਾਰਨ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਪਠਾਨਕੋਟ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਬਹੁਤਾ ਅੰਤਰ ਨਹੀਂ ਹੋਵੇਗਾ।ਮੌਸਮ ਵਿਭਾਗ ਨੇ ਲੋਕਾਂ ਨੂੰ ਕੜਾਕੇ ਦੀ ਠੰਢ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ, ਧੁੰਦ ਕਾਰਨ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।