ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਨਵਾਂਸ਼ਹਿਰ ਸ਼ਹਿਰ ’ਚ ਜਾਰੀ ਕੀਤੇ ਸ਼ਖ਼ਤ ਆਦੇਸ਼
ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਕੋਡ 2023 ਦੇ ਤਹਿਤ ਜ਼ਿਲ੍ਹੇ ਵਿੱਚ ਕਿਤੇ ਵੀ ਅਵਾਰਾ ਗਊਆਂ/ਜਾਨਵਰਾਂ ਨੂੰ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਨਵਾਂਸ਼ਹਿਰ ਵਿੱਚ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਿਡ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਲਗਾਈ ਪਾਬੰਦੀਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਨਵਾਂਸ਼ਹਿਰ ਸ਼ਹਿਰ ਵਿੱਚ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਿਡ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਵਿੱਚੋਂ ਓਵਰਲੋਡ ਵਾਹਨਾਂ ਦੇ ਲੰਘਣ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਦਫ਼ਤਰ ਜਾਣ ਵਾਲੇ ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਰਹਿੰਦਾ ਹੈ। ਇਸ ਲਈ, ਸੰਭਾਵਿਤ ਹਾਦਸਿਆਂ ਨੂੰ ਰੋਕਣ ਅਤੇ ਸੁਚਾਰੂ ਆਵਾਜਾਈ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਲਾਗੂ ਕੀਤਾ ਗਿਆ ਹੈ। ਇਹ ਆਦੇਸ਼ 8 ਜੁਲਾਈ 2026 ਤੱਕ ਲਾਗੂ ਰਹਿਣਗੇ।
SikhDiary