ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਵਧਣਗੀਆਂ ਛੁੱਟੀਆਂ !
ਪੰਜਾਬ : ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਇਸ ਲਈ, 12 ਜਨਵਰੀ ਨੂੰ ਵੀ ਸਕੂਲ ਬੰਦ ਰਹਿਣਗੇ। ਰਿਪੋਰਟਾਂ ਅਨੁਸਾਰ, 14 ਜਨਵਰੀ ਨੂੰ ਸਕੂਲ ਆਮ ਵਾਂਗ ਖੁੱਲ੍ਹਣ ਦੀ ਉਮੀਦ ਹੈ, ਪਰ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ, 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।ਸੂਤਰਾਂ ਅਨੁਸਾਰ, ਛੁੱਟੀਆਂ ਨੂੰ ਦੋ ਤੋਂ ਤਿੰਨ ਦਿਨ ਵਧਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਸ ਸਬੰਧ ਵਿੱਚ ਹਾਲੇ ਤੱਕ ਕੋਈ ਅਧਿਕਾਰਤ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਧਿਕਾਰਤ ਨੋਟੀਫਿਕੇਸ਼ਨ ਦੀ ਉਡੀਕ ਕਰਨ ਦੀ ਸਲਾਹ ਦਿੱਤੀ ਗਈ ਹੈ।
SikhDiary