ਹੁਸ਼ਿਆਰਪੁਰ-ਦਸੂਹਾ ਮੇਨ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ, 1 ਵਿਅਕਤੀ ਦੀ ਹੌਈ ਮੌਤ
ਹਰਿਆਣਾ : ਹੁਸ਼ਿਆਰਪੁਰ-ਦਸੂਹਾ ਮੇਨ ਰੋਡ, ਅੱਡਾ ਕੰਗ ਮਾਈ ‘ਤੇ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ (29) ਪੁੱਤਰ ਸੋਮਰਾਜ ਦੇ ਤੌਰ ’ਤੇ ਹੋਈ ਹੈ, ਜੋ ਵਾਸੀ ਬੇਰਛਾ, ਤਹਿਸੀਲ ਦਸੂਹਾ ਦਾ ਰਹਿਣ ਵਾਲਾ ਸੀ, ਅਤੇ ਇਲਾਕੇ ਦੀ ਇੱਕ ਫੈਕਟਰੀ ਵਿੱਚ ਬੈਲਡਿੰਗ ਦਾ ਕੰਮ ਕਰਦਾ ਸੀ। ਬੀਤੀ ਰਾਤ, ਉਹ ਫੈਕਟਰੀ ਤੋਂ ਕੰਮ ਕਰਕੇ ਆਪਣੇ ਮੋਟਰਸਾਈਕਲ, ਨੰਬਰ ਪੀਬੀ 07 ਓਕਿਊ 6645 ‘ਤੇ ਆਪਣੇ ਪਿੰਡ ਬੇਰਛਾ ਵਾਪਸ ਆ ਰਿਹਾ ਸੀ।ਜਦੋਂ ਉਹ ਅੱਡਾ ਕੰਗ ਮਾਈ ਦੇ ਨੇੜੇ ਪਹੁੰਚਿਆ, ਤਾਂ ਇੱਕ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੰਦਰਜੀਤ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਹਰਿਆਣਾ ਪੁਲਿਸ ਸਟੇਸ਼ਨ ਦੇ ਏ.ਐਸ.ਆਈ. ਗੁਰਚਰਨ ਸਿੰਘ ਮੌਕੇ ‘ਤੇ ਪਹੁੰਚੇ ਅਤੇ ਦੱਸਿਆ ਕਿ ਉਨ੍ਹਾਂ ਨੂੰ ਰਾਤ 9 ਵਜੇ ਦੇ ਕਰੀਬ ਹੁਸ਼ਿਆਰਪੁਰ ਕੰਟਰੋਲ ਰੂਮ ਤੋਂ ਹਾਦਸੇ ਬਾਰੇ ਫੋਨ ਆਇਆ। ਉਹ ਮੌਕੇ ‘ਤੇ ਪਹੁੰਚੇ ਅਤੇ ਮੋਟਰਸਾਈਕਲ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ।
SikhDiary