ਲੁਧਿਆਣਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਭਾਈ-ਭੈਣ ਦੀ ਹੋਈ ਮੌਤ

ਲੁਧਿਆਣਾ : ਲੁਧਿਆਣਾ ਵਿੱਚ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਮੋਗਾ ਰੋਡ ‘ਤੇ ਸਥਿਤ ਪ੍ਰਦੇਸੀ ਢਾਬੇ ਨੇੜੇ ਇੱਕ ਸੜਕ ਹਾਦਸਾ ਵਾਪਰਿਆ। ਜਿੱਥੇ ਤੇਜ਼ ਰਫ਼ਤਾਰ ਥਾਰ ਅਤੇ ਇੱਕ ਸਵਿਫਟ ਡਿਜ਼ਾਇਰ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਜਿਸ ਵਿੱਚ ਭਾਈ ਭੈਣ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਥਾਰ ਡਰਾਈਵਰ ਗੰਭੀਰ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਦਾ ਪਰਿਵਾਰ ਆਪਣੀ ਛੋਟੀ ਭੈਣ ਨੂੰ ਲੋਹੜੀ ਦੇਣ ਤੋਂ ਬਾਅਦ ਵਾਪਸ ਆ ਰਿਹਾ ਸੀ। ਟੱਕਰ ਦੌਰਾਨ ਕਾਰ ਦੇ ਏਅਰਬੈਗ ਡਿਸਪਲੇਅ ਖੁੱਲ ਗਏ ਸਨ, ਪਰ ਤਾਂ ਵੀ ਉਨ੍ਹਾਂ ਦੀ ਮੌਤ ਹੋ ਗਈ।ਜਾਣਕਾਰੀ ਦੇ ਅਨੁਸਾਰ, ਇੰਦਰਜੀਤ ਸਿੰਘ ਬੀਤੀ ਦੇਰ ਰਾਤ ਮੋਗਾ ਤੋਂ ਲੁਧਿਆਣਾ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਥਾਰ ਮੋਗਾ ਰੋਡ ‘ਤੇ ਪ੍ਰਦੇਸੀ ਢਾਬੇ ਦੇ ਨੇੜੇ ਪਹੁੰਚੀ, ਤਾਂ ਗੱਡੀ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਸਾਹਮਣੇ ਤੋਂ ਆ ਰਹੀ ਇੱਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਨਾਲ ਜਾ ਟਕਰਾਈ। ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ਾਂ ਨੂੰ ਸਿਵਲ ਹਸਪਤਾਲ, ਜਗਰਾਉਂ ਵਿਖੇ ਰੱਖਿਆ ਗਿਆ ਹੈ। ਪੋਸਟਮਾਰਟਮ ਸੋਮਵਾਰ ਨੂੰ ਪੂਰਾ ਕੀਤਾ ਜਾਵੇਗਾ।