ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਪੱਸ਼ਟੀਕਰਨ ਦਾ ਬਦਲਿਆ ਸਮਾਂ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੱਖ ਮੰਤਰੀ ਦੇ ਸਪੱਸ਼ਟੀਕਰਨ ਸਬੰਧੀ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਪੱਸ਼ਟੀਕਰਨ ਦਾ ਸਮਾਂ ਬਦਲ ਦਿੱਤਾ ਹੈ। ਪਹਿਲਾਂ ਇਹ ਸਮਾਂ ਸਵੇਰੇ 10 ਵਜੇ ਸੀ, ਜਿਸ ਨੂੰ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਤਾਜ਼ਾ ਹੁਕਮ ਵਿੱਚ ਕਿਹਾ ਗਿਆ ਹੈ ਕਿ ਜਥੇਦਾਰ ਗੜਗੱਜ ਦੇ ਹੁਕਮ ਅਨੁਸਾਰ, ਉਸ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੁਝੇਵਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ, 15 ਜਨਵਰੀ, 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਦਾ ਸਮਾਂ ਸਵੇਰੇ 10 ਵਜੇ ਤੋਂ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ।