ਪੰਜਾਬ ’ਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ  

ਪੰਜਾਬ : ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 1,695 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਨਵਾਂ ਫਸਲ ਲੋਨ ਜਾਰੀ ਕਰੇ। ਇਸ ਰਾਹਤ ਵਿੱਚ ਉਹ ਕਿਸਾਨ ਵੀ ਸ਼ਾਮਲ ਹਨ, ਜਿਨ੍ਹਾਂ ਨੇ ਹੜ੍ਹ ਦੇ ਕਾਰਨ ਪਹਿਲਾਂ ਆਪਣੇ ਕਰਜ਼ੇ ਵਾਪਸ ਕਰਨ ਵਿੱਚ ਡਿਫਾਲਟ ਕੀਤਾ ਸੀ।RBI ਦੇ ਅਨੁਸਾਰ, ਇਹ ਸਹੂਲਤ ਸਿਰਫ਼ ਉਨ੍ਹਾਂ ਕਿਸਾਨਾਂ ‘ਤੇ ਲਾਗੂ ਹੋਵੇਗੀ ਜਿਨ੍ਹਾਂ ਦੇ ਕਰਜ਼ਾ ਖਾਤੇ 28 ਅਗਸਤ, 2025 ਤੋਂ ਪਹਿਲਾਂ ਨਿਯਮਤ ਸਨ। ਇਸ ਵਿੱਚ ਪੁਰਾਣੇ KMS-ਮਿਆਦ ਦੇ ਕਰਜ਼ਿਆਂ ਨੂੰ ਮੁਲਤਵੀ ਕਰਨਾ ਵੀ ਸ਼ਾਮਲ ਹੈ, ਜਿਸ ਨਾਲ ਪ੍ਰਭਾਵਿਤ ਕਿਸਾਨਾਂ ‘ਤੇ ਵਿੱਤੀ ਦਬਾਅ ਘੱਟ ਹੋਵੇਗਾ ਅਤੇ ਉਨ੍ਹਾਂ ਨੂੰ ਨਵੇਂ ਖੇਤੀ ਸੀਜ਼ਨ ਲਈ ਲੋੜੀਂਦੀ ਵਿੱਤੀ ਸਹਾਇਤਾ ਮਿਲੇਗੀ। ਬੈਂਕ ਅਧਿਕਾਰੀਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਨਵੀਆਂ ਫਸਲਾਂ ਬੀਜਣ ਅਤੇ ਉਤਪਾਦਨ ਵਧਾਉਣ ਵਿੱਚ ਮਦਦ ਮਿਲੇਗੀ।