ਅੰਮ੍ਰਿਤਸਰ ‘ਚ ਵੀ.ਵੀ.ਆਈ.ਪੀ. ਮੂਵਮੈਂਟ ਨੇ ਆਮ ਲੋਕਾਂ ਦੀਆਂ ਵਧਾਈਆਂ ਮੁਸ਼ਕਲਾਂ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੀ.ਵੀ.ਆਈ.ਪੀ. ਮੂਵਮੈਂਟ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਵੀ.ਵੀ.ਆਈ.ਪੀ. ਮੂਵਮੈਂਟ ਦੀ ਵਜਾ ਨਾਲ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ , ਜਿਸ ਕਾਰਨ ਮਜੀਠਾ ਰੋਡ ਬਾਈਪਾਸ ‘ਤੇ ਲਗਭਗ 2 ਕਿਲੋਮੀਟਰ ਲੰਬਾ ਜਾਮ ਲੱਗ ਗਿਆ।ਜਾਮ ਕਾਰਨ ਸੜਕਾਂ ‘ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਦਫ਼ਤਰ, ਸਕੂਲ ਅਤੇ ਹੋਰ ਜ਼ਰੂਰੀ ਕੰਮਾਂ ਲਈ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਡਰਾਈਵਰ ਘੰਟਿਆਂ ਤੱਕ ਜਾਮ ਵਿੱਚ ਫਸੇ ਰਹੇ। ਸਭ ਤੋਂ ਗੰਭੀਰ ਸਥਿਤੀ ਉਦੋਂ ਪੈਦਾ ਹੋਈ ਜਦੋਂ ਗੁਰੂ ਨਾਨਕ ਦੇਵ ਹਸਪਤਾਲ ਜਾਣ ਵਾਲੀਆਂ ਐਂਬੂਲੈਂਸ ਵੈਨਾਂ ਵੀ ਇਸ ਜਾਮ ਵਿੱਚ ਫਸ ਗਈਆਂ। ਐਮਰਜੈਂਸੀ ਮਰੀਜ਼ਾਂ ਦੇ ਸਮੇਂ ਸਿਰ ਇਲਾਜ ਵਿੱਚ ਦੇਰੀ ਹੋਣ ਦੇ ਡਰ ਨੇ ਲੋਕਾਂ ਨੂੰ ਹੋਰ ਵੀ ਪਰੇਸ਼ਾਨ ਕਰ ਦਿੱਤਾ।
SikhDiary