ਲੁਧਿਆਣਾ ਦੀ ਮਸ਼ਹੂਰ ਹੌਜ਼ਰੀ ਯੂਨਿਟ ’ਚ ਅਚਾਨਕ ਲੱਗੀ ਅੱਗ

ਲੁਧਿਆਣਾ : ਸਿਵਲ ਲਾਈਨ ਸਥਿਤ ਦੀਪਨਗਰ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇੱਥੋਂ ਦੀ ਇੱਕ ਮਸ਼ਹੂਰ ਹੌਜ਼ਰੀ ਯੂਨਿਟ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਵਿਕਰਾਲ ਰੂਪ ਧਾਰਨ ਕਰ ਲਿਆ ਕਿ ਪੂਰੀ ਤਿੰਨ ਮੰਜ਼ਿਲਾ ਬਿਲਡਿੰਗ ਅੱਗ ਦੀਆਂ ਲਪਟਾਂ ਦੀ ਲਪੇਟ ਵਿੱਚ ਆ ਗਈ। ਅਸਮਾਨ ਵਿੱਚ ਧੂੰਏਂ ਦਾ ਕਾਲਾ ਗੁਬਾਰ ਦੂਰ-ਦੂਰ ਤੱਕ ਦੇਖਿਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।ਜਾਣਕਾਰੀ ਦੇ ਮੁਤਾਬਲ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਹੌਜ਼ਰੀ ਵਿੱਚ ਧਾਗਾ, ਕੱਪੜਾ ਅਤੇ ਤਿਆਰ ਸਾਮਾਨ ਹੋਣ ਕਾਰਨ, ਅੱਗ ਨੇ ਜਲਦੀ ਹੀ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਪਹਿਲਾਂ ਹੀ ਕਾਫ਼ੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ‘ਤੇ ਕਾਬੂ ਪਾਉਣ ਲਈ ਸੰਘਰਸ਼ ਕਰ ਰਹੇ ਹਨ।