ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੰਮ੍ਰਿਤਸਰ ‘ਚ 1,452 ਵਿਦਿਆਰਥੀਆਂ ਨੂੰ ਵੰਡੇ ਮੈਡਲ ਤੇ ਡਿਗਰੀਆਂ
ਅੰਮ੍ਰਿਤਸਰ: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਰਾਸ਼ਟਰਪਤੀ ਦਾ ਸਵਾਗਤ ਕੀਤਾ।ਇਸ ਦੌਰਾਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰਪਤੀ ਦੇ ਨਾਲ ਕਨਵੋਕੇਸ਼ਨ ਹਾਲ ਗਏ, ਜਿੱਥੇ ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੀ ਰਾਸ਼ਟਰਪਤੀ ਦੇ ਨਾਲ ਸਟੇਜ ‘ਤੇ ਮੌਜੂਦ ਸਨ।ਰਾਸ਼ਟਰਪਤੀ ਨੇ ਪਹਿਲਾਂ ਹਾਲ ਦੇ ਅੰਦਰ ਸਿੰਡੀਕੇਟ ਨਾਲ ਅਤੇ ਫਿਰ ਸੈਨੇਟ ਮੈਂਬਰਾਂ ਨਾਲ ਮੁਲਾਕਾਤ ਕੀਤੀ । ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ਅਤੇ ਮੁੱਖ ਮਹਿਮਾਨ ਸਮੇਤ ਸਾਰਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਇਸ ਤੋਂ ਬਾਅਦ, ਮੁੱਖ ਮਹਿਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਸ਼ਣ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ 1,452 ਵਿਦਿਆਰਥੀਆਂ ਨੂੰ ਮੈਡਲ ਅਤੇ ਡਿਗਰੀਆਂ ਵੰਡੀਆਂ।
SikhDiary