18 ਜਨਵਰੀ ਤੋਂ 20 ਜਨਵਰੀ ਤੱਕ ਸੂਬੇ ਦੇ ਕੁਝ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਸੀਤ ਲਹਿਰ ਅਤੇ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਸੂਬੇ ਨੂੰ ਸੀਤ ਲਹਿਰਾਂ ਅਤੇ ਠੰਢੇ ਦਿਨਾਂ ਦੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੀਂਹ ਦੀ ਨਵੀਂ ਭਵਿੱਖਬਾਣੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਲਕੇ , 17 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ, ਪਹਾੜਾਂ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।18 ਜਨਵਰੀ ਤੋਂ 20 ਜਨਵਰੀ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਠੰਢ ਤੋਂ ਬਚਣ ਦੀ ਸਲਾਹ ਦਿੱਤੀ ਹੈ। ਬਾਹਰ ਜਾਣ ਵੇਲੇ ਮੋਟੇ ਅਤੇ ਗਰਮ ਕੱਪੜੇ ਪਾਓ ਅਤੇ ਸਵੇਰੇ ਅਤੇ ਸ਼ਾਮ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲੋ।ਸਕੂਲਾਂ ਦੇ ਸਮੇਂ ਵਿੱਚ ਬਦਲਾਅ ਧਿਆਨ ਦੇਣ ਯੋਗ ਹੈ ਕਿ ਮੌਸਮ ਦੇ ਹਾਲਾਤਾਂ ਕਾਰਨ ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਤੋਂ ਸਕੂਲ ਸਵੇਰੇ 10 ਵਜੇ ਸ਼ੁਰੂ ਲੱਗਣਗੇ।