ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ

ਪੰਜਾਬ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਲੰਧਰ ਦੌਰੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਸ਼ਟਰਪਤੀ ਮੁਰਮੂ ਦਾ ਜਲੰਧਰ ਦੌਰਾ ਰੱਦ ਹੋ ਗਿਆ ਹੈ। ਜਾਣਕਾਰੀ ਅਨੁਸਾਰ, ਖਰਾਬ ਮੌਸਮ ਕਾਰਨ ਉਨ੍ਹਾਂ ਦੀ ਫਲਾਈਟ ਉਡਾਣ ਨਹੀਂ ਭਰ ਸਕੀ। ਉਨ੍ਹਾਂ ਦੀ ਉਡਾਣ ਅੰਮ੍ਰਿਤਸਰ ਤੋਂ ਉਡਾਣ ਭਰਨ ਵਾਲੀ ਸੀ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਜਲੰਧਰ ਆਉਣਾ ਸੀ।ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ ਨੇ ਜਲੰਧਰ ਵਿੱਚ ਐਨ.ਆਈ.ਟੀ. ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਾ ਸੀ, ਪਰ ਉਨ੍ਹਾਂ ਦੀ ਫਲਾਇਟ ਖਰਾਬ ਮੌਸਮ ਕਾਰਨ ਟੇਕਆਫ ਨਹੀਂ ਕਰ ਸਕੀ ,ਜਿਸ ਕਾਰਨ ਉਹ ਸਮਾਰੋਹ ਵਿੱਚ ਨਹੀਂ ਪਹੁੰਚ ਸਕੇ।