ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਅੱਜ ਸਵੇਰੇ ਇੱਕ ਕਾਰ ਨੂੰ ਲੱਗੀ ਭਿਆਨਕ ਅੱਗ
ਜਲੰਧਰ: ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਅੱਜ ਸਵੇਰੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ । ਰਿਪੋਰਟਾਂ ਅਨੁਸਾਰ, ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਅੱਜ ਸਵੇਰੇ ਇੱਕ ਕਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ । ਘਟਨਾ ਦੌਰਾਨ ਕਾਰ ਵਿੱਚ ਸਵਾਰ ਵਿਅਕਤੀ ਨੇ ਬਾਹਰ ਨਿਕਲ ਕੇ ਜਾਨ ਬਚਾਈ ,ਜਿਸ ਤੋਂ ਬਾਅਦ ਵਿਅਕਤੀ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ।ਅੱਗ ਲੱਗਣ ਦੀ ਸੂਚਨਾ ਮਿਲਦੇ ਹੀ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਅੱਗ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਵਿਸ਼ਾਲ ਨੇ ਦੱਸਿਆ ਕਿ ਉਸਨੂੰ ਚੌਗਤੀ ਬਾਈਪਾਸ ‘ਤੇ ਅਕਸ਼ਰਧਾਮ ਦੇ ਬਾਹਰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ੳਹ ਕਰਮਚਾਰੀਆਂ ਨਾਲ ਗੱਡੀ ਲੈ ਕੇ ਮੌਕੇ ‘ਤੇ ਪਹੁੰਚੇ । ਕਾਰ ਵਿੱਚ ਅੱਗ ਜ਼ਿਆਦਾ ਲੱਗੀ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਦੋ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ । ਇਸ ਘਟਨਾ ਵਿੱਚ ਕਾਰ ਸੜ੍ਹ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ , ਜਿਸਨੂੰ ਕਰੇਨ ਦੀ ਮਮਦ ਨਾਲ ਸੜਕ ਤੋਂ ਹਟਾ ਕੇ ਸਾਇਡ ‘ਤੇ ਕਰਵਾਇਆ ਗਿਆ । ਵਿਸ਼ਾਲ ਦੇ ਅਨੁਸਾਰ ਘਟਨਾ ਵਿੱਚ ਕਾਰ ਚਾਲਕ ਸੁਰੱਖਿਅਤ ਹੈ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡਰਾਈਵਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਲੂਮਾ ਪਿੰਡ ਚੌਕ ਤੋਂ ਆ ਰਿਹਾ ਸੀ। ਇਸ ਦੌਰਾਨ ਅਕਸ਼ਰਧਾਮ ਮੰਦਰ ਦੇ ਨੇੜੇ ਕਾਰ ਦੇ ਹੁੱਡ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਉਸਨੇ ਹੁੱਡ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਉਹ ਅਸਫ਼ਲ ਰਿਹਾ। ਫਿਰ ਕਾਰ ਨੂੰ ਅੱਗ ਲੱਗ ਗਈ, ਜਿਸ ਨਾਲ ਭਿਆਨਕ ਨੁਕਸਾਨ ਹੋਇਆ। ਕਾਰ ਨੂੰ ਅੱਗ ਲੱਗੀ ਦੇਖ ਕੇ, ਫੈਕਟਰੀ ਦੇ ਅੰਦਰੋਂ ਦੋ ਮੁੰਡੇ ਮਦਦ ਲਈ ਆਏ ਅਤੇ ਸਿਲੰਡਰ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਅੱਗ ਨੇ ਤੇਜ਼ੀ ਫੜ੍ਹ ਲਈ ਸੀ। ਨਤੀਜੇ ਵਜੋਂ, ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
SikhDiary