ਹਸਪਤਾਲ ‘ਚ ਇਲਾਜ ਅਧੀਨ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ
ਅੰਮ੍ਰਿਤਸਰ : ਮਜੀਠਾ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਅਧੀਨ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਮਜੀਠਾ ਰੋਡ ਪੁਲਿਸ ਨੇ ਅੰਡਰਟਰਾਇਲ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਲਖਵਿੰਦਰ ਕੁਮਾਰ ਅਤੇ ਹਰਜੋਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਫਰਾਰ ਮੁਲਜ਼ਮ ਦੀ ਪਛਾਣ ਗੈਂਗਸਟਰ ਮਨੀ ਪ੍ਰਿੰਸ ਵਜੋਂ ਹੋਈ ਹੈ, ਜੋ ਕਿ ਤੰਗ ਛੱਤਰੀ ਅੱਡਾ, ਨੂਰਦੀ, ਤਰਨਤਾਰਨ ਦਾ ਰਹਿਣ ਵਾਲਾ ਹੈ। ਇਸ ਸਬੰਧੀ ਸਹਾਇਕ ਪੁਲਿਸ ਅਧਿਕਾਰੀ ਝਰਮਲ ਸਿੰਘ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਕਾਰਨ ਅੰਡਰਟਰਾਇਲ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
SikhDiary