ਸੁਨੀਲ ਜਾਖੜ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਅੱਜ ਹੋਵੇਗੀ ਮਹੱਤਵਪੂਰਨ ਮੀਟਿੰਗ
ਪੰਜਾਬ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਵਫ਼ਦ ਅਤੇ ਸੂਬੇ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਦੇ ਵਿਚਕਾਰ ਅੱਜ ਸ਼ਾਮ 5:30 ਵਜੇ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਸੰਬੰਧੀ ਮਹੱਤਵਪੂਰਨ ਚਰਚਾਵਾਂ ਦਾ ਹਿੱਸਾ ਹੋਵੇਗੀ।ਪੰਜਾਬ ਵਿੱਚ “ਅਣਐਲਾਨੀ ਐਮਰਜੈਂਸੀ” ਵਰਗੀ ਸਥਿਤੀ ਪੈਦਾ ਹੋ ਰਹੀ ਹੈ। ਭਾਜਪਾ ਦਾ ਇੱਕ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨ੍ਹਾਂ ਹਾਲਾਤਾਂ ਤੋਂ ਜਾਣੂ ਕਰਵਾਏਗਾ।ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਰਾਜ ਵਿੱਚ ਕਾਨੂੰਨ ਵਿਵਸਥਾ, ਪ੍ਰਸ਼ਾਸਨਿਕ ਕੰਮਕਾਜ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਗੰਭੀਰ ਚਿੰਤਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ। ਵਫ਼ਦ ਰਾਜਪਾਲ ਨੂੰ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰੇਗਾ ਅਤੇ ਜ਼ਰੂਰੀ ਦਖਲ ਦੀ ਮੰਗ ਕਰੇਗਾ। ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਲੋਕਾਂ ਦੇ ਅਧਿਕਾਰ ਪ੍ਰਭਾਵਿਤ ਹੋ ਰਹੇ ਹਨ। ਇਸ ਸਬੰਧ ਵਿੱਚ, ਰਾਜਪਾਲ ਨੂੰ ਸੰਵਿਧਾਨਕ ਢਾਂਚੇ ਦੇ ਅੰਦਰ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ।
SikhDiary