ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਹਸਪਤਾਲ ‘ਚ ਭਰਤੀ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਸਵੇਰੇ ਅਚਾਨਕ ਛਾਤੀ ਵਿੱਚ ਦਰਦ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪਾਰਟੀ ਦੇ ਸੀਨੀਅਰ ਨੇਤਾ ਤੁਰੰਤ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲੈ ਗਏ।ਹਸਪਤਾਲ ਦੇ ਸੂਤਰਾਂ ਅਨੁਸਾਰ, ਡਾਕਟਰਾਂ ਦੀ ਇੱਕ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਇਲਾਜ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੁਆਰਾ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਭਾਜਪਾ ਨੇਤਾਵਾਂ ਨੇ ਕਿਹਾ ਕਿ ਜਾਖੜ ਦੀ ਸਿਹਤ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।