ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ‘ਚ ਭਲਕੇ ਜਨਤਕ ਛੁੱਟੀ ਕੀਤੀ ਘੋਸ਼ਿਤ
ਗੁਰਦਾਸਪੁਰ : ਮਹਾਨ ਤਪੱਸਵੀ ਯੋਗਰਾਜ ਸਤਿਗੁਰੂ ਸ਼੍ਰੀ ਬਾਬਾ ਲਾਲ ਦਿਆਲ ਜੀ ਦੇ 671ਵੇਂ ਜਨਮ ਦਿਵਸ ਦੇ ਮੌਕੇ ‘ਤੇ, ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਭਲਕੇ , 20 ਜਨਵਰੀ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਹੈ।ਇਹ ਜ਼ਿਕਰਯੋਗ ਹੈ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦਾ ਜਨਮ ਦਿਵਸ ਹਰ ਸਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਬੰਧ ਵਿੱਚ, ਗੁਰਦਾਸਪੁਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਨੇਤਾ ਰਮਨ ਬਹਿਲ ਦੀ ਅਗਵਾਈ ਵਿੱਚ ਸ਼ਰਧਾਲੂਆਂ ਨੇ ਹਾਲ ਹੀ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਭਲਕੇ , 20 ਜਨਵਰੀ ਨੂੰ ਜ਼ਿਲ੍ਹੇ ਵਿੱਚ ਛੁੱਟੀ ਘੋਸ਼ਿਤ ਕੀਤੀ ਜਾਵੇ।
SikhDiary