ਨਵਾਂਸ਼ਹਿਰ ਦੇ ਇਨ੍ਹਾਂ ਇਲਾਕਿਆਂ ’ਚ ਭਲਕੇ ਰਹੇਗੀ ਬਿਜਲੀ ਬੰਦ
ਨਵਾਂਸ਼ਹਿਰ : ਸਹਾਇਕ ਕਾਰਜਕਾਰੀ ਇੰਜੀਨੀਅਰ ਪੇਂਡੂ ਸਬ-ਡਵੀਜ਼ਨ, ਨਵਾਂਸ਼ਹਿਰ ਦੁਆਰਾ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ 132 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਦੇ 11 ਕੇ.ਵੀ. ਬਰਨਾਲਾ ਯੂ.ਪੀ.ਐਸ. ਫੀਡਰ ‘ਤੇ ਸ਼ੈਡਿਊਲ ਕਾਰਜਕ੍ਰਮ ਅਨੁਸਾਰ ਮੈਂਟੀਨੈਂਸ ਦੇ ਕਾਰਨ 20 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ। ਜਿਸ ਦੇ ਅੰਤਰਗਤ ਇਸ ਫੀਡਰ ਦੇ ਅਧੀਨ ਚੱਲਦੇ ਬਰਨਾਲਾ ਕਲਾਂ, ਸਲੋਹ, ਪੁੰਨੂ ਮਜਾਰਾ, ਜੇਠੂ ਮਜਾਰਾ, ਚੂਹੜਪੁਰ, ਸੋਨਾ, ਬਘੌਰਾ, ਰੁੜਕੀ ਖਾਸ, ਸਿੰਬਲੀ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੰਦ ਰਹੇਗੀ।
SikhDiary