ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ : ਡਾ. ਬਲਜੀਤ ਕੌਰ
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਦਾਨ ਦੇਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਕੋਈ ਬੱਚਾ ਸੜਕਾਂ ’ਤੇ ਭੀਖ ਮੰਗਦਾ ਦਿਖਾਈ ਦੇਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098, ਆਪਣੇ ਜ਼ਿਲ੍ਹੇ ਦੀ ਬਾਲ ਭਲਾਈ ਕਮੇਟੀ ਜਾਂ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਹਰ ਬੱਚੇ ਲਈ ਸੁਰੱਖਿਅਤ ਅਤੇ ਸਨਮਾਨਜਨਕ ਭਵਿੱਖ ਯਕੀਨੀ ਬਣਾਇਆ ਜਾ ਸਕੇ।
SikhDiary