BBMB ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀਪਤੀ ਤ੍ਰਿਪਾਠੀ ਭਾਜਪਾ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ: ਹਰਿਆਣਾ ਅਤੇ ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ । ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀਪਤੀ ਤ੍ਰਿਪਾਠੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ ।ਪਾਰਟੀ ਸੂਤਰਾਂ ਅਨੁਸਾਰ, ਦੀਪਤੀ ਤ੍ਰਿਪਾਠੀ ਦੀ ਜੁਆਇਨਿੰਗ ਅੱਜ ਸ਼ਾਮ ਨੂੰ ਹੋਵੇਗੀ। ਇਹ ਪ੍ਰੋਗਰਾਮ ਪੰਚਕੂਲਾ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਰੱਖਿਆ ਗਿਆ ਹੈ। ਇਸ ਜੁਆਇਨਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਮੌਕੇ ਭਾਜਪਾ ਦੇ ਕਈ ਦਿੱਗਜ ਆਗੂ ਅਤੇ ਸੂਬਾ ਲੀਡਰਸ਼ਿਪ ਮੌਜੂਦ ਰਹੇਗੀ।
SikhDiary