ਨਗਰ ਨਿਗਮ ਲੁਧਿਆਣਾ ਨੂੰ ਮਿਲਿਆ ਨਵਾਂ ਕਮਿਸ਼ਨਰ

ਲੁਧਿਆਣਾ: ਅੱਜ, ਬੁੱਧਵਾਰ, 21 ਜਨਵਰੀ ਨੂੰ ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ 26 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਬਦਲ ਦਿੱਤਾ ਗਿਆ ਹੈ।ਸਰਕਾਰੀ ਹੁਕਮਾਂ ਅਨੁਸਾਰ, ਲੁਧਿਆਣਾ ਨਗਰ ਨਿਗਮ ਦੇ ਮੌਜੂਦਾ ਕਮਿਸ਼ਨਰ ਆਦਿਤਿਆ ਡੇਚਲਵਾਲ ਨੂੰ ਬਦਲ ਕੇ ਰੋਪੜ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੀਰੂ ਕਤਿਆਲ ਨੇ ਹੁਣ ਲੁਧਿਆਣਾ ਨਗਰ ਨਿਗਮ ਦਾ ਚਾਰਜ ਸੰਭਾਲ ਲਿਆ ਹੈ। ਨੀਰੂ ਕਤਿਆਲ ਇਸ ਸਮੇਂ ਪੁੱਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਸੇਵਾ ਨਿਭਾ ਰਹੇ ਸਨ।ਨੀਰੂ ਕਤਿਆਲ ਪਹਿਲਾਂ ਲੁਧਿਆਣਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ਾਸਕੀ ਤਜਰਬੇ ਨੂੰ ਦੇਖਦੇ ਹੋਏ, ਸਰਕਾਰ ਨੇ ਉਨ੍ਹਾਂ ਨੂੰ ਲੁਧਿਆਣਾ ਵਰਗੇ ਵੱਡੇ ਸ਼ਹਿਰ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਤਬਾਦਲੇ ਸੂਚੀ ਨੂੰ ਭਵਿੱਖ ਵਿੱਚ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।