ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ

ਪਟਿਆਲਾ : ਪੰਜਾਬ ਕੇਡਰ ਦੇ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ (Varjeet Walia) ਨੂੰ ਪਟਿਆਲਾ ਦਾ ਡਿਪਟੀ ਕਮਿਸ਼ਨਰ (DC Patiala) ਤੈਨਾਤ ਕੀਤਾ ਗਿਆ ਹੈ। ਆਈ.ਆਈ.ਟੀ. ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ‘ਚ ਬੀ.ਟੈੱਕ. ਕਰਨ ਵਾਲੇ ਵਰਜੀਤ ਵਾਲੀਆ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।ਵਰਜੀਤ ਵਾਲੀਆ ਆਪਣੀਆਂ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਪ੍ਰਤੀ ਸਮਰਪਿਤ ਹਨ। ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ (Punjab Government) ਵਲੋਂ ਆਈ.ਏ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਦੀ ਸੂਚੀ ਵਿਚ ਪਟਿਆਲਾ ਤੋਂ ਆਈ.ਏ.ਐਸ. ਡਾ.ਪ੍ਰੀ਼ਤੀ ਯਾਦਵ ਨੂੰ ਮਾਰਕਫੈੱਡ ਮਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਹੈ।