ਡਾ. ਪ੍ਰੀਤੀ ਯਾਦਵ ਨੇ MARKFED ਮੈਨੇਜਿੰਗ ਡਾਇਰੈਕਟਰ ਦਾ ਸੰਭਾਲਿਆ ਅਹੁਦਾ

ਚੰਡੀਗੜ੍ਹ : 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਪ੍ਰੀਤੀ ਯਾਦਵ ਨੂੰ ਪੰਜਾਬ ਸਰਕਾਰ ਵੱਲੋਂ MARKFED ਦੀ ਨਵੀਂ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਦੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੀ ਸੀ। ਪ੍ਰੀਤੀ ਯਾਦਵ ਨੇ ਆਈ.ਏ.ਐਸ. ਅਧਿਕਾਰੀ ਕੁਮਾਰ ਅਮਿਤ ਦੀ ਥਾਂ ਲਈ ਹੈ, ਜਿਨ੍ਹਾਂ ਨੂੰ MARKFED ਦੇ ਐਮ.ਡੀ. ਦਾ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।ਇਹ ਨਿਯੁਕਤੀ ਰਾਜ ਵਿੱਚ ਕੀਤੇ ਗਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਦਾ ਹਿੱਸਾ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ 26 ਆਈਏਐਸ ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ।