ਭਾਰੀ ਮੀਂਹ ਤੇ ਤੇਜ਼ ਹਵਾਵਾਂ ਕਾਰਣ ਡਿੱਗੀ ਘਰ ਦੀ ਛੱਤ , ਤਿੰਨ ਬੱਚੇ ਜ਼ਖਮੀ

ਚੰਡੀਗੜ੍ਹ: ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਇਹ ਮੀਂਹ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਗਿਆ ਜਦੋਂ ਮਨੀਮਾਜਰਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਤਿੰਨ ਬੱਚੇ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਗੋਬਿੰਦਪੁਰਾ ਖੇਤਰ ਵਿੱਚ ਵਾਪਰੀ, ਜਿੱਥੇ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ।ਛੱਤ ਦੇ ਮਲਬੇ ਹੇਠ ਤਿੰਨ ਬੱਚੇ ਫਸ ਗਏ, ਜਿਸ ਕਾਰਨ ਮੌਕੇ ‘ਤੇ ਦਹਿਸ਼ਤ ਫੈਲ ਗਈ। ਬੱਚਿਆਂ ਨੂੰ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ। ਉਨ੍ਹਾਂ ਦੀ ਪਛਾਣ ਰਾਹੁਲ, ਸੰਨੀ ਅਤੇ ਗੌਰਵ ਵਜੋਂ ਹੋਈ ਹੈ। ਫਾਇਰ ਵਿਭਾਗ, ਪੁਲਿਸ ਅਤੇ ਹੋਰ ਟੀਮਾਂ ਨੂੰ ਤੁਰੰਤ ਮੌਕੇ ‘ਤੇ ਬੁਲਾਇਆ ਗਿਆ। ਟੀਮਾਂ ਨੇ ਮਲਬੇ ਹੇਠੋਂ ਬੱਚਿਆਂ ਨੂੰ ਬਚਾਉਣ ਵਿੱਚ ਕਾਮਯਾਬੀ ਹਾਸਲ ਕੀਤੀ। ਜ਼ਖਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।