ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਸਥਿਤ ਕਰਤਾਰਪੁਰ ਕੋਲਡ ਸਟੋਰੇਜ ਤੇ ਆਈਸ ਫੈਕਟਰੀ ’ਚ ਲੱਗੀ ਭਿਆਨਕ ਅੱਗ
ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਆਉਂਦੇ ਕਰਤਾਰਪੁਰ ਵਿੱਚ ਬਣੇ ਇੱਕ ਕੋਲਡ ਸਟੋਰ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ ਹਨ। ਕੋਲਡ ਸਟੋਰ ਆਲੂ ਦਾ ਦੱਸਿਆ ਜਾ ਰਿਹਾ ਹੈ ਅਤੇ ਦਇਆਲਪੁਰ ਦੇ ਕੋਲ ਬਣਿਆ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ।ਜਲੰਧਰ ਤੋਂ ਫਾਇਰ ਬ੍ਰਿਗੇਡ ਦੀਆਂ 10 ਦੇ ਕਰੀਬ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ। ਅੱਗ ਇੰਨੀ ਭਿਆਨਕ ਹੈ ਕਿ ਅੱਗ ਬੁਝਾਊ ਕਰਮੀਆਂ ਨੂੰ ਨੇੜੇ ਬਣ ਰਹੀਆਂ ਅਧੂਰੀਆਂ ਇਮਾਰਤਾਂ ‘ਤੇ ਚੜ੍ਹ ਕੇ ਪਾਣੀ ਦੀਆਂ ਬੌਛਾਰਾਂ ਕਰਨੀਆਂ ਪੈ ਰਹੀਆਂ ਹਨ। ਕੋਲਡ ਸਟੋਰ 3 ਮੰਜ਼ਿਲਾ ਬਣਿਆ ਹੋਇਆ ਹੈ। ਇਸ ਵਿੱਚੋਂ ਅੱਗ ਦੀਆਂ ਲਪਟਾਂ 50 ਫੁੱਟ ਦੂਰ ਤੱਕ ਉੱਠ ਰਹੀਆਂ ਹਨ। ਇਸ ਕਾਰਨ ਫਾਇਰ ਕਰਮੀਆਂ ਨੂੰ ਅੱਗ ਬੁਝਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਤਾਰਪੁਰ ਥਾਣੇ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚੇ ਹਨ। ਅੱਗ ਦੇ ਕਾਰਨਾਂ ਦੀ ਜਾਂਚ ਬੁਝਾਉਣ ਤੋਂ ਬਾਅਦ ਹੀ ਹੋ ਪਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਸਟੋਰ ਵਿੱਚ ਕੋਈ ਵੀ ਵਿਅਕਤੀ ਨਹੀਂ ਸੀ, ਇਸ ਲਈ ਜਾਣ ਦਾ ਕੋਈ ਨੁਕਸਾਨ ਨਹੀਂ ਹੈ।ਮਿਲੀ ਜਾਣਕਾਰੀ ਅਨੁਸਾਰ, ਜੀ.ਟੀ. ਰੋਡ ਪ੍ਰੀਤਮ ਨਗਰ ਦੇ ਨੇੜੇ ਸਥਿਤ ਕਰਤਾਰਪੁਰ ਕੋਲਡ ਸਟੋਰੇਜ ਅਤੇ ਆਈਸ ਫੈਕਟਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਉਸ ਦੇ ਨਾਲ ਕਲੋਨੀ ਸਥਿਤ ਹੋਣ ਦੇ ਕਾਰਨ ਉਨ੍ਹਾਂ ਦੇ ਨਿਵਾਸੀਆਂ ਨੂੰ ਵੀ ਖਤਰੇ ਦੀ ਘੰਟੀ ਸੁਣਾਈ ਦੇ ਰਹੀ ਸੀ ਅਤੇ ਕਰਤਾਪੁਰ ਅਤੇ ਜਲੰਧਰ ਤੋਂ ਆਈ ਫਾਇਰ ਵਿਭਾਗ ਦੀਆਂ ਗੱਡੀਆਂ ਦੁਆਰਾ ਅੱਗ ਬੁਝਾਣ ਦਾ ਕੰਮ ਚੱਲ ਰਿਹਾ ਸੀ। ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ।
SikhDiary