ਤੇਜ਼ ਮੀਂਹ ਨੇ ਠੰਢ ‘ਚ ਕੀਤਾ ਵਾਧਾ , ਲੋਕਾਂ ਦੀਆਂ ਵਧੀਆਂ ਮੁਸ਼ਕਲਾਂ
ਪੰਜਾਬ: ਪੰਜਾਬ ਦੇ ਮੌਸਮ ਨੇ ਅਚਾਨਕ ਯੂ-ਟਰਨ ਲੈ ਲਿਆ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਜਿੱਥੇ ਸੂਬਾ ਸੀਤ ਲਹਿਰ ਦੀ ਲਪੇਟ ਵਿੱਚ ਹੈ, ਉੱਥੇ ਹੀ ਅੱਜ ਸਵੇਰ ਤੋਂ ਹੀ ਪੈ ਰਹੇ ਤੇਜ਼ ਮੀਂਹ ਨੇ ਠੰਢ ਨੂੰ ਹੋਰ ਵਧਾ ਦਿੱਤਾ ਹੈ। ਲਗਾਤਾਰ ਡਿੱਗ ਰਹੇ ਤਾਪਮਾਨ ਅਤੇ ਠੰਢੀਆਂ ਹਵਾਵਾਂ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀਆਂ ਹਨ। ਮੌਸਮ ਵਿਭਾਗ ਨੇ ਪਹਿਲਾਂ ਹੀ ਭਾਰੀ ਮੀਂਹ ਬਾਰੇ ਅਲਰਟ ਜਾਰੀ ਕੀਤਾ ਸੀ।ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਪੈ ਰਹੇ ਤੇਜ਼ ਮੀਂਹ ਕਾਰਨ ਪੰਜਾਬ ਦੇ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਠੰਢੀਆਂ ਹਵਾਵਾਂ ਵੀ ਚੱਲ ਰਹੀਆਂ ਹਨ, ਜਿਸ ਕਾਰਨ ਲੋਕ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਹਨ।ਇਸ ਵੇਲੇ ਜਲੰਧਰ, ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਰੋਪੜ, ਫਰੀਦਕੋਟ, ਸੰਗਰੂਰ, ਫਿਰੋਜ਼ਪੁਰ ਅਤੇ ਕਪੂਰਥਲਾ ਸਮੇਤ ਕਈ ਜ਼ਿ ਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ , ਕਰਨਾਲ, ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਮੀਂਹ ਦਰਜ ਕੀਤਾ ਗਿਆ ਹੈ।
SikhDiary