ਸਿੱਖ ਭਾਈਚਾਰੇ ਨੇ ਪੰਜਾਬ ਸਰਕਾਰ ਨੂੰ ਇਸ ਦਿਨ ਜਨਤਕ ਛੁੱਟੀ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ: ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪੰਜਾਬ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਜਨਤਕ ਛੁੱਟੀ ਦਾ ਐਲਾਨ ਕਰੇ।ਇਹ ਵਿਚਾਰ ਸੇਵਕ ਜੱਥਾ ਜੋੜਾਘਰ ਗੁਰੂ ਸ਼ਹੀਦਗੰਜ ਸਾਹਿਬ ਦੇ ਮੁੱਖ ਸੇਵਾਦਾਰ ਨਵਤੇਜ ਸਿੰਘ ਕਲਕੱਤਾ ਨੇ ਇੱਕ ਗੱਲਬਾਤ ਦੌਰਾਨ ਦਿੱਤਾ। ਉਨ੍ਹਾਂ ਕਿਹਾ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਜਿਨ੍ਹਾਂ ਨੇ ਮੁਗਲਾਂ ਨੂੰ ਮਿੱਟੀ ਵਿੱਚ ਮਿਲਾਉਣ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਬਰਦਾਸ਼ਤ ਨਾ ਕਰਨ ਕਰਕੇ ਆਪਣੀ ਜਾਨ ਕੁਰਬਾਨ ਕਰ ਦਿੱਤੀ, ਸਿੱਖ ਭਾਈਚਾਰੇ ਵੱਲੋਂ ਹੀ ਨਹੀਂ ਸਗੋਂ ਹੋਰ ਧਰਮਾਂ ਦੇ ਲੋਕਾਂ ਵੱਲੋਂ ਵੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਨਵਤੇਜ ਸਿੰਘ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਜਨਤਕ ਛੁੱਟੀ ਦੀ ਮੰਗ ਕਈ ਸਾਲਾਂ ਤੋਂ ਚੱਲ ਰਹੀ ਹੈ, ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ, “ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਹਰ ਸਾਲ ਜਨਤਕ ਛੁੱਟੀ ਦਾ ਐਲਾਨ ਕੀਤਾ ਜਾਵੇ, ਤਾਂ ਜੋ ਮਿਹਨਤਕਸ਼ ਲੋਕ ਵੀ ਭਾਈਚਾਰੇ ਦੇ ਨਾਲ-ਨਾਲ ਇਸ ਦਿਨ ਨੂੰ ਸ਼ਰਧਾ ਨਾਲ ਮਨਾ ਸਕਣ।”
SikhDiary