ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਦੇ ਵਿਸ਼ੇਸ਼ ਡੀ.ਜੀ.ਪੀ ਤੇ ਐਸ.ਐਸ. ਨੇ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ
ਲੁਧਿਆਣਾ : ਗਣਤੰਤਰ ਦਿਵਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਸਰਹਿੰਦ ਵਿੱਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਸੂਬਾ ਪੁਲਿਸ ਨੇ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਿਪਟਣ ਦੇ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਉਪਾਅ ਲਾਗੂ ਕੀਤੇ ਹਨ ਅਤੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।ਰਾਜ ਭਰ ਵਿੱਚ ਸੁਰੱਖਿਆ ਵਿਵਸਥਾ ਸਖ਼ਤਧਮਾਕੇ ਦੇ ਬਾਅਦ, ਪੁਲਿਸ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਇੱਕ ਵਿਆਪਕ ਸੁਰੱਖਿਆ ਰਣਨੀਤੀ ਤਿਆਰ ਕੀਤੀ ਹੈ। ਜਨਤਕ ਥਾਵਾਂ, ਸੰਵੇਦਨਸ਼ੀਲ ਖੇਤਰਾਂ ਅਤੇ ਗਣਤੰਤਰ ਦਿਵਸ ਸਮਾਗਮ ਸਥਾਨਾਂ ‘ਤੇ ਪੁਲਿਸ ਬਲ ਤਾਇਨਾਤ ਕੀਤੇ ਜਾ ਰਹੇ ਹਨ। ਪੁਲਿਸ ਭੀੜ-ਭੜੱਕੇ ਵਾਲੇ ਖੇਤਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਰਹੇ ਹਨ।ਵਿਸ਼ੇਸ਼ ਡੀ.ਜੀ.ਪੀ. ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜ਼ਾਇਜ਼ਾਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ, ਐਸ.ਐਸ. ਸ਼੍ਰੀਵਾਸਤਵ, ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਅਤੇ ਗਣਤੰਤਰ ਦਿਵਸ ਸਮਾਗਮ ਸਥਾਨਾਂ ਦੇ ਲਈ ਇੱਕ ਬਹੁ-ਪੱਧਰੀ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਗਣਤੰਤਰ ਦਿਵਸ ‘ਤੇ ਸਮਾਗਮ ਸਥਾਨਾਂ ‘ਤੇ ਸੁਰੱਖਿਆ ਦੀਆਂ ਕਈ ਪਰਤਾਂ ਤਾਇਨਾਤ ਕੀਤੀਆਂ ਜਾਣਗੀਆਂ। ਸਰਹਿੰਦ ਵਿੱਚ ਹੋਏ ਧਮਾਕੇ ਤੋਂ ਬਾਅਦ, ਲੁਧਿਆਣਾ ਸਮੇਤ ਹੋਰ ਸ਼ਹਿਰਾਂ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।ਸਪੈਸ਼ਲ ਯੂਨਿਟ ਫੋਰਸ ਕੀਤੀ ਤਾਇਨਾਤਵਿਸ਼ੇਸ਼ ਡੀਜੀਪੀ ਐਸ.ਐਸ. ਸ਼੍ਰੀਵਾਸਤਵ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਯੂਨਿਟਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਵਾਧੂ ਰਿਜ਼ਰਵ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ, ਜੋ 26 ਜਨਵਰੀ ਤੱਕ ਸੜਕਾਂ ‘ਤੇ ਮੌਜੂਦ ਰਹਿਣਗੇ।ਇੰਟੈਲੀਜੈਂਸ ਵਿੰਗ ਨੂੰ ਰੱਖਿਆ ਹਾਈ ਅਲਰਟ ‘ਤੇ ਪੁਲਿਸ ਹੈੱਡਕੁਆਰਟਰ ਨੇ ਇੰਟੈਲੀਜੈਂਸ ਵਿੰਗ ਨੂੰ ਪੂਰੀ ਤਰ੍ਹਾਂ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਾਰੀਆਂ ਗਤੀਵਿਧੀਆਂ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ਦੀ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸਖ਼ਤ ਨਾਲ ਜਾਂਚਸਰਹਿੰਦ ਧਮਾਕੇ ਤੋਂ ਬਾਅਦ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਆਵਾਜਾਈ ਕੇਂਦਰਾਂ ‘ਤੇ ਵਿਸ਼ੇਸ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ, ਦੇਰ ਰਾਤ ਤੋਂ ਸ਼ਹਿਰ ਵਿੱਚ ਵਿਸ਼ੇਸ਼ ਨਾਕਾਬੰਦੀ ਵੀ ਲਾਗੂ ਕੀਤੀ ਜਾਵੇਗੀ। ਸਥਾਨਕ ਪੁਲਿਸ ਸਟੇਸ਼ਨਾਂ ਦੇ ਨਾਲ-ਨਾਲ ਹੋਰ ਸੁਰੱਖਿਆ ਇਕਾਈਆਂ ਇਸ ਕਾਰਵਾਈ ਵਿੱਚ ਸ਼ਾਮਲ ਰਹਿਣਗੀਆਂ।
SikhDiary