ਆਮ ਜਨਤਾ ਨੂੰ ਵੱਡੀ ਰਾਹਤ , ਫਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ

ਲੁਧਿਆਣਾ: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਅੱਜ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਗਾ ਕੇ ਟੋਲ ਫਰੀ ਕਰ ਦਿੱਤਾ ਗਿਆ ਹੈ।ਇਸ ਮੌਕੇ ‘ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆ, ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਯੂਥ ਕਾਂਗਰਸ ਪੰਜਾਬ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਨੇਵਾਲ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਸਸਰਾਲੀ ਕਲੋਨੀ ਵਿੱਚ ਬੰਨ੍ਹ ਨਾ ਬਣਾਉਣ ਅਤੇ ਰਾਹੋ ਸੜਕ ਦੀ ਉਸਾਰੀ ਸ਼ੁਰੂ ਨਾ ਕਰਨ ਦੇ ਵਿਰੋਧ ਵਿੱਚ ਅੱਜ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਸਰਾਲੀ ਕਲੋਨੀ ਬੰਨ੍ਹ ਪਿਛਲੇ ਛੇ ਮਹੀਨਿਆਂ ਤੋਂ ਟੁੱਟਿਆ ਹੋਇਆ ਹੈ, ਪਰ ਪੰਜਾਬ ਸਰਕਾਰ ਸਥਿਤੀ ਤੋਂ ਅਣਜਾਣ ਹੈ। ਟੋਲ ਪਲਾਜ਼ਾ ‘ਤੇ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਟੋਲ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਫੀਸ ਨਹੀਂ ਲਈ ਜਾ ਰਹੀ ਹੈ।